Home Entertainment ਜਲੰਧਰ ਵਿੱਚ FOMO Salon & Academy ਦਾ ਸ਼ਾਨਦਾਰ ਉਦਘਾਟਨ

ਜਲੰਧਰ ਵਿੱਚ FOMO Salon & Academy ਦਾ ਸ਼ਾਨਦਾਰ ਉਦਘਾਟਨ

ਬਿਊਰੋ: ਕੂਲ ਰੋਡ, ਘੁਮਨ ਹਸਪਤਾਲ ਦੇ ਨਜ਼ਦੀਕ ਸਥਿਤ FOMO Salon & Academy ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਸਮਾਗਮ ਦੌਰਾਨ FOMO Salon & Academy ਦੀਆਂ ਭਾਗੀਦਾਰ ਸਪਨਾ ਸ਼ਰਮਾ, ਗੁਰਪ੍ਰੀਤ ਕੌਰ ਅਤੇ ਮਨਜੀਤ ਕੌਰ ਵੱਲੋਂ ਸ. ਜਸਵੀਰ ਸਿੰਘ ਗੜ੍ਹੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਜਲੰਧਰ ਸ਼ਹਿਰ ਦੀਆਂ ਕਈ ਪ੍ਰਮੁੱਖ ਸਮਾਜਿਕ, ਵਪਾਰਕ, ਸਿੱਖਿਆ ਅਤੇ ਰਾਜਨੀਤਿਕ ਹਸਤੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸੈਲੂਨ ਅਤੇ ਅਕੈਡਮੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ FOMO Salon & Academy ਦਾ ਉਦੇਸ਼ ਨੌਜਵਾਨਾਂ ਨੂੰ ਬਿਊਟੀ, ਹੇਅਰ ਡ੍ਰੈਸਿੰਗ, ਮੇਕਅੱਪ ਅਤੇ ਸੈਲੂਨ ਇੰਡਸਟਰੀ ਨਾਲ ਸੰਬੰਧਿਤ ਆਧੁਨਿਕ ਹੁਨਰਾਂ ਦੀ ਟ੍ਰੇਨਿੰਗ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਤਮਨਿਰਭਰ ਬਣ ਸਕਣ ਅਤੇ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਾਪਤ ਕਰ ਸਕਣ। ਅਕੈਡਮੀ ਵਿੱਚ ਦਿੱਤੀ ਜਾਣ ਵਾਲੀ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਵਿਦਿਆਰਥੀਆਂ ਨੂੰ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਆਪਣੇ ਕਰੀਅਰ ਨੂੰ ਸਫਲ ਬਣਾਉਣ ਵਿੱਚ ਮਦਦ ਕਰੇਗੀ।

ਆਪਣੇ ਸੰਬੋਧਨ ਦੌਰਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹੁਨਰ ਅਧਾਰਿਤ ਸਿੱਖਿਆ ਬਹੁਤ ਜ਼ਰੂਰੀ ਹੈ। ਅਜਿਟ੍ਰੇਨਿੰਗ ਸੈਂਟਰ ਅਤੇ ਅਕੈਡਮੀਆਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ FOMO Salon & Academy ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਟੀਮ ਨੂੰ ਵਧਾਈ ਦਿੱਤੀ।

ਅੰਤ ਵਿੱਚ FOMO Salon & Academy ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਨੌਜਵਾਨਾਂ ਦੀ ਸਕਿੱਲ ਡਿਵੈਲਪਮੈਂਟ ਅਤੇ ਉਜਵਲ ਭਵਿੱਖ ਲਈ ਲਗਾਤਾਰ ਕੰਮ ਕਰਨ ਦਾ ਸੰਕਲਪ ਦੁਹਰਾਇਆ ਗਿਆ