Home Religious ਜਲੰਧਰ: ਛੇਵੀਂ ਪਾਤਿਸ਼ਾਹੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਮਨਾਇਆ ਗਿਆ,...

ਜਲੰਧਰ: ਛੇਵੀਂ ਪਾਤਿਸ਼ਾਹੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਮਨਾਇਆ ਗਿਆ, ਪੜ੍ਹੋ ਤੇ ਦੇਖੋ

ਬਿਊਰੋ (ਗੋਲਮਾਲ ਨਿਊਜ਼) : ਛੇਵੀਂ ਪਾਤਿਸ਼ਾਹੀ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਅੰਮ੍ਰਿਤ ਵੇਲੇ ਤੋਂ ਸਵੇਰੇ 10 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿਚ ਨਿਤਨੇਮ ਅਤੇ ਆਸਾ ਦੀ ਵਾਰ ਤੋਂ ਬਾਅਦ ਬੱਚੀਆਂ ਜਸਕੀਰਤ ਕੌਰ, ਸਰਗਮਜੋਤ ਕੌਰ ਨੇ ਕੀਰਤਨ ਰਾਹੀਂ ਅਤੇ ਭਾਈ ਮਨਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਨੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ ਤੇ ਚਲਣ ਦੀ ਪ੍ਰੇਰਨਾ ਦਿੱਤੀ ਅਤੇ ਗੁਰੂ ਘਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਰਮ ਅਤੇ ਮਾਨਵਤਾ ਪ੍ਰਤੀ ਚਲ ਰਹੇ ਕਾਰਜਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸੰਗਤਾਂ ਨੇ ਮਾਤਾ ਗੰਗਾ ਜੀ ਦੀ ਮਰਿਆਦਾ ਅਨੁਸਾਰ ਘਰਾਂ ਤੋਂ ਮਿੱਸੇ ਪ੍ਰਸ਼ਾਦੇ ਬਣਾ ਕੇ ਗੁਰੂ ਘਰ ਵਿੱਚ ਹਾਜਰੀ ਭਰੀ।
ਸਮਾਪਤੀ ਤੇ ਮਿੱਸੇ ਪ੍ਰਸ਼ਾਦਿਆਂ, ਅਚਾਰ ਅਤੇ ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ।ਸਮਾਪਤੀ ਤੇ ਦੰਦ ਵਿਭਾਗ ਦੇ ਡਾ. ਗੂੰਜਨ ਨੂੰ ਸੇਵਾ ਮੁੱਕਤ ਹੋਣ ਤੇ ਬੀਬੀ ਜਸਬੀਰ ਕੌਰ ਅਤੇ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਜਿੰਦਰ ਸਿੰਘ ਅਰੋੜਾ, ਸਰਬਜੀਤ ਸਿੰਘ ਬੇਦੀ, ਗੁਰਸੇਵਕ ਸਿੰਘ, ਸਤਜਿੰਦਰ ਸਿੰਘ, ਵਰਿੰਦਰ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਭਵਜੋਤ ਸਿੰਘ, ਭਵਰਾਜ ਸਿੰਘ, ਦਿਮੰਤਜੀਤ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਭਵਜੋਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਸ਼ਾਮਿਲ ਸਨ।