Home Punjab ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ... Punjab ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ By News Desk - October 8, 2026 Facebook Twitter Pinterest WhatsApp Email Print Telegram ਖੇਡ ਪ੍ਰਮੋਟਰ ਸੁਰਿੰਦਰ ਭਾਪਾ, ਨਵਜੋਤ ਦਾਹੀਆ, ਰਜਿੰਦਰ ਸਿੰਘ, ਅੰਮ੍ਰਿਤਪਾਲ ਵਿੱਕੀ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਦਿੱਤੀਆਂ ਵਧਾਈਆਂ ਬਿਯੂਰੋ-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਮਾਮਲਿਆਂ ਬਾਰੇ ਇੰਚਾਰਜ ਸਚਿਨ ਪਾਇਲਟ ਦਾ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ, ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਅੰਮ੍ਰਿਤਪਾਲ ਵਿੱਕੀ ਕੈਂਥ ਸਮੇਤ ਵੱਡੀ ਗਿਣਤੀ ਵਿਚ ਸਮਰੱਥਕਾਂ ਨੇ ਫੁੱਲਾਂ ਨਾਲ ਸਵਾਗਤ ਕੀਤਾ। ਇਸ ਮੌਕੇ ਸੁਰਿੰਦਰ ਭਾਪਾ ਨੇ ਕਿਹਾ ਕਿ ਮੈਂ ਤੇ ਮੇਰੀ ਧਰਮ ਪਤਨੀ ਹਰਸ਼ਰਨ ਕੌਰ ਹੈਪੀ ਜੋ ਵਾਰਡ ਨੰ. 35 ਦੀ ਕੌਂਸਲਰ ਹਨ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੂੰ ਆਪਣੀ ਨਵੀਂ ਪਾਰੀ ਸ਼ੁਰੂ ਕਰਨ ‘ਤੇ ਸ਼ੁੱਭਕਾਮਨਾਵਾਂ ਦਿੰਦੇ ਹਾਂ। ਭਾਪਾ ਨੇ ਕਿਹਾ ਕਿ ਪਰਗਟ ਸਿੰਘ ਜੋ ਕਿ ਲਗਾਤਾਰ ਤੀਜੀ ਵਾਰ ਵਿਧਾਇਕ ਚੁਣੇ ਗਏ ਹਨ ਤੇ ਇਕ ਤੇਜ਼ ਤਰਾਰ ਤੇ ਸਾਫ਼ ਸੁਥਰੇ ਅਕਸ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ‘ਚ ਪੰਜਾਬ ਕਾਂਗਰਸ ਇਕਜੁੱਟ ਹੋ ਕੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਸਫ਼ਲਤਾ ਹਾਸਿਲ ਕਰੇਗੀ ਤੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ।