Home Punjab ਜਲੰਧਰ : ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਜੇ ਵਿਸ਼ੇਸ਼ ਦੀਵਾਨ,...

ਜਲੰਧਰ : ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਜੇ ਵਿਸ਼ੇਸ਼ ਦੀਵਾਨ, ਵੱਡੀ ਗਿਣਤੀ ‘ਚ ਸੰਗਤ ਨੇ ਭਰੀ ਹਾਜ਼ਰੀ

ਰਾਤ ਦੇ ਦੀਵਾਨਾਂ ਉਪਰੰਤ ਹੋਇਆ ਸ਼ਾਨਦਾਰ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ

ਬਿਊਰੋ : ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨ੍ਹਾਂ ਅੰਦਰ ਵੱਡੀ ਗਿਣਤੀ ‘ਚ ਸੰਗਤ ਨੇ ਹਾਜ਼ਰੀ ਭਰੀ। ਅੰਮ੍ਰਿਤ ਵੇਲੇ ਤੋਂ ਸਜਾਏ ਗਏ ਇਨ੍ਹਾਂ ਦੀਵਾਨਾਂ ‘ਚ ਹਜ਼ੂਰੀ ਰਾਗੀ ਜਥਾ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਭਾਈ ਸਹਿਜਦੀਪ ਸਿੰਘ ਜੀ ਜਲੰਧਰ ਵਾਲਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਗੁਰੂ ਘਰ ਤੋਂ ਚੱਲ ਰਹੀਆਂ ਸੇਵਾਵਾਂ ਦੀ ਜਾਣਕਾਰੀ ਦਿੱਤੀ ਅਤੇ ਸੰਗਤਾਂ ਦਾ ਅਤੇ ਸੇਵਾ ਕਰਨ ਵਾਲੇ ਪ੍ਰੀਵਾਰਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਪ੍ਰਬੰਧਕਾਂ ਨੇ ਸਮਾਗਮ ‘ਚ ਆਈ ਸੰਗਤ ਅਤੇ ਲੰਗਰ ਲਈ ਸੇਵਾਵਾਂ ਵਰਤਾਉਣ ਵਾਲਿਆਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਨੇ ਸੰਗਤ ਨੂੰ ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲ ਕੇ ਜੀਵਨ ਸਫਲ ਕਰਨ ਦਾ ਸੁਨੇਹਾ ਦਿੱਤਾ। ਪ੍ਰਬੰਧਕਾਂ ਨੇ ਨੌਜਵਾਨ ਸਭਾ ਗੁਰਦਵਾਰਾ ਦੀਵਾਨ ਅਸਥਾਨ ਦੇ ਨਗਰ ਕੀਰਤਨ ਅਤੇ ਗੁਰੂ ਘਰ ਵਿਚ ਸੇਵਾ ਨਿਭਾਉਣ ਵਾਲੇ ਸਾਰੇ ਮੇਂਬਰਾਂ ਨੂੰ ਦਸਤਾਰਾਂ ਦੇ ਕੇ ਸਨਮਾਨਿਤ ਕੀਤਾ।ਸਮਾਗਮ ਦੌਰਾਨ ਮਨੋਰੰਜਨ ਕਾਲੀਆ ਸਾਬਕਾ ਕੈਬਿਨੇਟ ਮੰਤਰੀ, ਰਾਜਿੰਦਰ ਬੇਰੀ ਜਿਲ੍ਹਾ ਪ੍ਰਧਾਨ ਕਾਂਗਰਸ, ਉਮਾ ਬੇਰੀ ਕੌਂਸਲਰ, ਇਕਬਾਲ ਸਿੰਘ ਢੀਂਡਸਾ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਸ਼ੋਕ ਸਰੀਨ ਹਿੱਕੀ ਜਿਲ੍ਹਾ ਪ੍ਰਧਾਨ ਬੀ ਜੇ ਪੀ, ਰਾਜਬੀਰ ਸਿੰਘ ਸ਼ੰਟੀ, ਦੀਪਕ ਤੇਲੁ, ਮਨਿੰਦਰਪਾਲ ਸਿੰਘ ਗੁੰਬਰ, ਅਰਜੁਨ ਬਹਿਲ ਅਤੇ ਦੀਵਾਨ ਅਮਿਤ ਅਰੋੜਾ ਆਦਿ ਪਹੁੰਚੇ।

ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸ਼ਾਮ ਦੇ ਦੀਵਾਨਾਂ ‘ਚ ਕੀਰਤਨ, ਕਥਾ ਅਤੇ ਵਿਚਾਰਾਂ ਦੀ ਸਾਂਝ ਪਾਈ ਗਈ। ਰਾਤ ਦੇ ਦੀਵਾਨ ਵਿਚ ਆਤਿਸ਼ਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਸਮਾਗਮ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਪ੍ਰਬੰਧਕਾਂ ਨੇ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਜੀਵਨ ਸਫਲ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਆਤਿਸ਼ਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਗਿਆ।

ਇਸ ਮੌਕੇ ਨਿਰਮਲ ਸਿੰਘ, ਸਰਬਜੀਤ ਸਿੰਘ ਬੇਦੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਨਿਤਿਸ਼ ਮਹਿਤਾ, ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਜਸਦੀਪ ਭਸੀਨ, ਭਵਜੋਤ ਸਿੰਘ, ਭਵਰਾਜ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਗਗਨ ਸਿੰਘ, ਦੀਮੰਤਜੀਤ ਸਿੰਘ, ਹਰਮਨ ਮੱਕੜ, ਜਸਕੀਰਤ ਸਿੰਘ, ਏਕਨੂਰ ਸਿੰਘ, ਅਰਜਨ ਸਿੰਘ, ਕਰਨਜੀਤ ਸਿੰਘ ਆਦਿ ਸੇਵਾ ਨਿਭਾ ਰਹੇ ਸਨ।