Home Punjab ਕਾਂਗਰਸ ਦੇ ਵੋਟ ਬੈਂਕ ਨੂੰ ਚੂਨਾ ਲਾ ਰਹੇ ਨਿਗਮ ਦੇ ਭ੍ਰਿਸ਼ਟ ਅਧਿਕਾਰੀ...

ਕਾਂਗਰਸ ਦੇ ਵੋਟ ਬੈਂਕ ਨੂੰ ਚੂਨਾ ਲਾ ਰਹੇ ਨਿਗਮ ਦੇ ਭ੍ਰਿਸ਼ਟ ਅਧਿਕਾਰੀ : ਲੱਕੀ





ਨਿਗਮ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਦਸਤਖ਼ਤ ਮੁਹਿੰਮ ਸ਼ੁਰੂ ਹੋਵੇਗੀ : ਮਲਵਿੰਦਰ ਸਿੰਘ ਲੱਕੀ

ਨਿਗਮ ਦੇ ਭ੍ਰਿਸ਼ਟ ਅਫ਼ਸਰਾਂ ਦੀ ਕਾਂਗਰਸ ਦੀਆਂ ਵਿਰੋਧੀ ਪਾਰਟੀਆਂ ਨਾਲ ਮਿਲੀਭੁਗਤ : ਮਲਵਿੰਦਰ ਸਿੰਘ ਲੱਕੀ

ਕਾਂਗਰਸ ਦੇ ਵੱਡੇ ਲੀਡਰਾਂ ਤੇ ਨਿਗਮ ਦੇ ਭ੍ਰਿਸ਼ਟ ਅਫ਼ਸਰਾ ਦੀ ਧੱਕੇਸ਼ਾਹੀ ਪਾਰਟੀ ਲਈ  ਘਾਤਕ : ਲੱਕੀ

50000 ਦਸਤਖ਼ਤ ਕਰਾ ਕੇ ਮੁੱਖ ਮੰਤਰੀ ਨੂੰ ਸੌਂਪਾਂਗੇ : ਮਲਵਿੰਦਰ ਸਿੰਘ ਲੱਕੀ

ਬਿਊਰੋ : ਪ੍ਰੈੱਸ ਕਾਨਫ਼ਰੰਸ ਦੌਰਾਨ ਮਲਵਿੰਦਰ ਸਿੰਘ ਲੱਕੀ ਕੋ-ਚੇਅਰਮੈਨ ਪੰਜਾਬ ਕਾਂਗਰਸ ਨੇ ਕਿਹਾ ਕਿ ਨਿਗਮ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਸ਼ਹਿਰ ਦੇ ਲੋਕਾਂ ਨੂੰ ਇਕਮੁੱਠ ਕਰਕੇ ਯਤਨ ਤੇਜ਼ ਕੀਤੇ ਜਾਣਗੇ। ਸ਼ਹਿਰ ਵਿਚ ਗ਼ਰੀਬ ਰੇਹੜੀ, ਫੜ੍ਹੀ ਵਾਲ਼ੇ, ਟਰਾਂਸਪੋਰਟ, ਆਟੋ ਚਾਲਕ, ਟੈਕਸੀ ਚਾਲਕ ਮਜ਼ਦੂਰ, ਦੁਕਾਨਦਾਰ, ਵਪਾਰੀ ਸ਼ਰ੍ਹੇਆਮ ਲੁੱਟੇ ਜਾ ਰਹੇ ਹਨ।  ਜਿਸ ਨੂੰ ਰੋਕਣ ਲਈ 50 ਹਜ਼ਾਰ ਦਸਤਖ਼ਤ ਕਰਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪਿਆ ਜਾਵੇਗਾ, ਤਾਂ ਜੋ ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਜਲਦ ਸ਼ਿਕੰਜਾ ਕੱਸਿਆ ਜਾ ਸਕੇ ਸ਼ਹਿਰ ਦੇ ਕੁਝ ਪਤਵੰਤੇ ਸੱਜਣ ਨਿਗਮ ਦੇ ਭ੍ਰਿਸ਼ਟ ਅਧਿਕਾਰੀਆਂ ਨੂੰ ਸਨਮਾਨਤ ਕਰਨ ਦੀ ਗੱਲ ਕਰ ਰਹੇ ਹਨ ਜੋ ਸਿੱਧਾ ਭ੍ਰਿਸ਼ਟਾਚਾਰ ਨੂੰ ਬੜਾਵਾ ਦੇਣ ਵਾਲੀ ਗੱਲ ਹੈ। ਜਿਸ ਨੂੰ ਰੋਕਣ ਲਈ ਸ਼ਹਿਰ ਦੀਆਂ ਸਾਰੀਆਂ ਯੂਨੀਅਨਾਂ ਨੂੰ ਆਵਾਜ਼ ਬੁਲੰਦ ਕਰਨ ਦਾ ਸਮਾਂ ਆ ਗਿਆ ਹੈ ਅਤੇ ਦਸਤਖਤ ਮੁਹਿੰਮ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ ਕੋਰੋਨਾ ਕਾਲ ਦੇ ਦੌਰਾਨ ਸ਼ਹਿਰ ਦੇ ਫੜ੍ਹੀ ਮਜ਼ਦੂਰ, ਵਪਾਰੀ, ਦੁਕਾਨਦਾਰ, ਰੇਹੜੀ ਵਾਲੇ, ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਹੇ ਹਨ, ਅਤੇ ਕਰਜ਼ੇ ਹੇਠ ਦੱਬੇ ਗਏ ਹਨ। ਉਸ ਉੱਪਰ ਨਾਦਰਸ਼ਾਹੀ ਲੁੱਟ ਕਰਨ ਵਾਲਿਆਂ ਦਾ ਬੋਲਬਾਲਾ ਹੈ 2022 ਦੀਆ ਚੋਣਾਂ ਵਿੱਚ ਲੋਕਾਂ ਦਾ ਸਮਰਥਨ ਪ੍ਰਾਪਤ ਕਰਨ ਲਈ ਕਾਂਗਰਸ ਪਾਰਟੀ ਦਾ ਵੋਟ ਬੈਂਕ ਬਚਾਉਣ ਲਈ ਤੁਰੰਤ ਭ੍ਰਿਸ਼ਟ ਅਫ਼ਸਰਾਂ ਉੱਪਰ ਨਕੇਲ ਕੱਸਣ ਦੀ ਲੋੜ ਹੈੈ। ਕੁਝ ਕਾਂਗਰਸ ਦੀਆਂ ਵਿਰੋਧੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਭ੍ਰਿਸ਼ਟ ਅਫ਼ਸਰ ਕਾਂਗਰਸ ਦਾ ਬਹੁਤ ਵੱਡਾ ਵੋਟ ਬੈਂਕ ਅਤੇ ਅਕਸ ਖਰਾਬ ਕਰ ਰਹੇ ਹਨ। ਕਾਂਗਰਸ ਦੇ ਰਾਜ ਵਿੱਚ ਕਾਂਗਰਸ ਦੇ ਵੱਡੇ ਲੀਡਰਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਨੂੰ ਦਬਾਇਆ ਜਾ ਸਕੇ ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਜਲਦ ਚਿੱਠੀ ਲਿਖੀ ਜਾਵੇਗੀ।