Home Religious ਜਲੰਧਰ: ਗੁਰਦੁਆਰਾ ਦੀਵਾਨ ਅਸਥਾਨ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਚੁਪਹਿਰਾ ਸਮਾਗਮ ਮਨਾਏ...

ਜਲੰਧਰ: ਗੁਰਦੁਆਰਾ ਦੀਵਾਨ ਅਸਥਾਨ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਚੁਪਹਿਰਾ ਸਮਾਗਮ ਮਨਾਏ ਗਏ, ਪਿਛਲੇ ਸਵਾ ਸਾਲ ਤੋਂ ਨਿਰੰਤਰ ਜਾਰੀ ਹਨ ਚੁਪਹਿਰਾ ਸਮਾਗਮ, ਪੜ੍ਹੋ ਤੇ ਦੇਖੋ

ਬਿਊਰੋ: ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਅਤੇ ਚੁਪਹਿਰਾ ਸਮਾਗਮ ਦੁਪਹਿਰ 12 ਤੋਂ 4 ਵਜੇ ਤੱਕ ਮਨਾਏ ਗਏ। ਪ੍ਰਬੰਧਕਾਂ ਨੇ ਦੱਸਿਆ ਕਿ ਦੂਰੋਂ ਦੁਰੇਡਿਓ ਅਤੇ ਇਲਾਕੇ ਦੀਆਂ ਭਾਰੀ ਗਿਣਤੀ ਵਿੱਚ ਆਈਆਂ ਸੰਗਤਾਂ ਨੇ ਰਲ ਮਿਲ ਕੇ ਗੁਰੂ ਜੱਸ ਗਾਇਨ ਕੀਤਾ ਅਤੇ ਅਰਦਾਸ ਵਿੱਚ ਹਾਜਰੀ ਲਗਵਾਈ। ਭਾਈ ਇਕਵਿੰਦਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਦੁਵਾਰਾ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਆਈਆਂ ਸੰਗਤਾਂ ਅਤੇ ਸੇਵਾ ਕਰਨ ਵਾਲੇ ਪ੍ਰੀਵਾਰਾਂ ਦਾ ਧੰਨਵਾਦ ਕੀਤਾ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਅਤੇ ਸਹਿਜ ਪਾਠ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਚਾਹ, ਛਬੀਲ, ਮਿੱਠੇ ਪਦਾਰਥ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹਲਕਾ ਸੈਂਟਰਲ ਇੰਚਾਰਜ ਇਕਬਾਲ ਸਿੰਘ ਢੀਂਡਸਾ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਤਲਵਿੰਦਰ ਸਿੰਘ, ਬਾਵਾ ਗਾਬਾ, ਕਰਨ ਵਧਵਾ, ਪ੍ਰਭਜੀਤ ਸਿੰਘ, ਮਨਕੀਰਤ ਸਿੰਘ, ਪਰਮਿੰਦਰ ਸਿੰਘ, ਹਰਮਨ ਸਿੰਘ, ਗੁਰਨੀਤ ਸਿੰਘ, ਡਿਸਪ੍ਰਰੀਤ ਸਿੰਘ, ਜਸਦੀਪ ਸਿੰਘ, ਅਰਸ਼ਦੀਪ ਸਿੰਘ, ਭਵਰਾਜ ਸਿੰਘ, ਭਵਜੋਤ ਸਿੰਘ,ਹਰਪ੍ਰੀਤ ਸਿੰਘ , ਅਜਮੇਰ ਸਿੰਘ, ਅਨਮੋਲ ਸਿੰਘ, ਦਿਮੰਤਜੀਤ ਸਿੰਘ, ਪਰਮਵੀਰ ਸਿੰਘ, ਜਸਬੀਰ ਸਿੰਘ, ਪ੍ਰਭਗੁਣ ਸਿੰਘ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।