





ਬਿਊਰੋ (ਗੋਲਮਾਲ ਨਿਊਜ਼) : ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਮੁੱਖ ਨਗਰ ਕੀਰਤਨ ਸਜਾਉਣ ਲਈ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਅਤੇ ਸਿੰਘ ਸਭਾਵਾਂ ਦੇ ਨੁਮਾਇੰਦੇ ਸ਼੍ਰੀ ਮਾਨ 1008 ਸੰਤ ਬਾਬਾ ਜੀਤ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਨੂੰ ਮਿਲੇ। ਪ੍ਰਬੰਧਕਾਂ ਨੇ ਦੱਸਿਆ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ 5 ਨਵੰਬਰ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਨੇ ਤਿਆਰੀਆਂ ਸਬੰਧੀ ਕਾਰਜ ਆਰੰਭ ਕਰ ਦਿੱਤੇ ਹਨ।