Home Education ਮੇਹਰ ਚੰਦ ਪੌਲੀਟੈਕਨਿਕ ਕਾਲੇਜ ਦੇ ਇਲੈਕਟ੍ਰੀਕਲ ਵਿਭਾਗ ਨੇ ਪਰਸਨੈਲਿਟੀ ਡਿਵੈਲਪਮੈਂਟ ਤੇ ਕੀਤਾ... Education ਮੇਹਰ ਚੰਦ ਪੌਲੀਟੈਕਨਿਕ ਕਾਲੇਜ ਦੇ ਇਲੈਕਟ੍ਰੀਕਲ ਵਿਭਾਗ ਨੇ ਪਰਸਨੈਲਿਟੀ ਡਿਵੈਲਪਮੈਂਟ ਤੇ ਕੀਤਾ ਸੈਮੀਨਾਰ By News Desk - September 30, 2025 Facebook Twitter Pinterest WhatsApp Email Print Telegram ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਦੀ ਅਗਵਾਈ ਹੇਠ ਮੇਹਰ ਚੰਦ ਪਾਲੀਟੈਕਨਿਕ ਕਾਲਜ, ਜਲੰਧਰ ਦੇ ਇਲੈਕਟ੍ਰਿਕਲ ਵਿਭਾਗ ਵੱਲੋਂ ਪਰਸਨੈਲਿਟੀ ਡਿਵੈਲਪਮੈਂਟ ਅਤੇ ਰੈਜ਼ਿਊਮੇਲਿਖਣ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਕਾਲਜ ਦੇ ਟੀ.ਪੀ.ਓ. ਗਗਨਦੀਪ ਨੇ ਵਿਦਿਆਰਥੀਆਂ ਨੂੰ ਪਰਸਨੈਲਿਟੀ ਡਿਵੈਲਪਮੈਂਟ ਬਾਰੇ ਜਾਗਰੂਕ ਕੀਤਾ। ਵਿਭਾਗੀ ਟੀ.ਪੀ.ਓ. ਮੈਡਮ ਗੀਤਾ ਰਾਣੀ ਨੇ ਇਹ ਸੈਮੀਨਾਰ ਫਿਨਿਸ਼ਿੰਗ ਸਕੂਲ ਐਕਟੀਵਿਟੀ ਹੇਠ ਵਿਦਿਆਰਥੀਆਂ ਦੀ ਭਲਾਈ ਲਈ ਆਯੋਜਿਤ ਕੀਤਾ।ਮੈਡਮ ਸਿਮਰਤਪਾਲ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਅੰਤਿਮ ਸਾਲ ਦੇ ਵਿਦਿਆਰਥੀਆਂ ਦੀ ਭਲਾਈ ਲਈ ਬਹੁਤ ਹੀ ਮਦਦਗਾਰ ਹਨ। ਅੰਤ ਵਿੱਚ ਇਲੈਕਟ੍ਰਿਕਲ ਵਿਭਾਗ ਦੇ ਮੁਖੀ ਵਿਕਰਮਜੀਤ ਸਿੰਘ ਸੰਘੋਤਰਾ ਨੇ ਵਿਸਤਾਰ ਨਾਲ ਦੱਸਿਆ ਕਿ ਇਸ ਕਿਸਮ ਦੇ ਸੈਮੀਨਾਰ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹਨ ਕਿਉਂਕਿ ਉਹਨਾਂ ਨੂੰ ਅੱਗੇ ਨੌਕਰੀ, ਕਾਰੋਬਾਰੀ ਜਾਂ ਉੱਚ ਸਿਖਿਆ ਲਈ ਜਾਣਾ ਹੈ।