Home Punjab ਜਲੰਧਰ: 1 ਨਵੰਬਰ ਦੇ ਨਗਰ ਕੀਰਤਨ ਵਿਚ ਸ਼ਾਮਿਲ ਹੋਣਗੇ ਦਲ ਪੰਥ ਦੇ...

ਜਲੰਧਰ: 1 ਨਵੰਬਰ ਦੇ ਨਗਰ ਕੀਰਤਨ ਵਿਚ ਸ਼ਾਮਿਲ ਹੋਣਗੇ ਦਲ ਪੰਥ ਦੇ ਸਿਰਮੌਰ ਜਥੇਦਾਰ, ਪੜ੍ਹੋ ਤੇ ਦੇਖੋ

– ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਜੇਗਾ ਜਲੰਧਰ ਦਾ ਪੁਰਾਤਨ ਨਗਰ ਕੀਰਤਨ

ਬਿਊਰੋ (ਗੋਲਮਾਲ ਨਿਊਜ਼): ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਸੇਵਾ ਸੋਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸਾਧ ਸੰਗਤ ਜੀ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 1 ਨਵੰਬਰ ਦਿਨ ਸ਼ਨੀਵਾਰ ਨੂੰ ਪੁਰਾਤਨ ਰੂਟ ਤੇ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਵਿਚ ਦਲ ਪੰਥ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰਬੰਧਕ ਕਮੇਟੀ ਅਤੇ ਸਿੰਘ ਸਿੰਘ ਸਭਾਵਾਂ ਦੇ ਨੁਮਾਇੰਦੇਆਂ ਨੇ ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦੱਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਜੀ 96 ਕਰੋੜੀ, ਜਥੇਦਾਰ ਬਾਬਾ ਨਾਗਰ ਸਿੰਘ ਜੀ ਹਰਿਆਣਾ ਵੇਲਾ ਬੁੱਢਾ ਦੱਲ, ਜਥੇਦਾਰ ਸਿੰਘ ਸਾਹਿਬ ਬਾਬਾ ਜੋਗਾ ਸਿੰਘ ਜੀ 16 ਵੇਂ ਮੁੱਖੀ ਸ਼੍ਰੀ ਮਿਸਲ ਸ਼ਹੀਦਾਂ ਤਰਨਾ ਦੱਲ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ ਬਾਗ਼ ਅਨੰਦਪੁਰ ਸਾਹਿਬ, ਜਥੇਦਾਰ ਬਾਬਾ ਹਰੀ ਸਿੰਘ ਜੀ ਮਿਸਾਲ ਹਰੀ ਸਿੰਘ ਨਲੂਆ ਤਰਨਾ ਦੱਲ, ਜਥੇਦਾਰ ਬਾਬਾ ਜੋਗਿੰਦਰ ਸਿੰਘ ਰਕਬੇ ਵਾਲੇ ਬੁੱਢਾ ਦੱਲ, ਜਥੇਦਾਰ ਬਾਬਾ ਬਲਜੀਤ ਸਿੰਘ ਜੀ ਮਿਸਾਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਅਤੇ ਪੰਥ ਪ੍ਰਸਿੱਧ ਢਾਡੀ ਜੱਥਾ ਭਾਈ ਤਰਸੇਮ ਸਿੰਘ ਜੀ ਮੋਰਾਂਵਾਲੀ ਨੂੰ 1 ਨਵੰਬਰ ਦੇ ਨਗਰ ਕੀਰਤਨ ਵਿਚ ਦੱਲ ਪੰਥ ਨਾਲ ਸ਼ਮੂਲੀਅਤ ਲਈ ਸੱਦਾ ਪੱਤਰ ਦਿਤੇ। ਸਾਰੇ ਸਨਮਾਨ ਯੋਗ ਜਥੇਦਾਰਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਸੰਗਤਾਂ ਦੇ ਦਰਸ਼ਨ ਕਰਕੇ ਗੁਰੂ ਨਾਨਕ ਸਾਹਿਬ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਣ ਦਾ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਹ ਆਪਣੇ ਦੱਲ ਬੱਲ ਨਾਲ ਇਸ ਨਗਰ ਕੀਰਤਨ ਵਿਚ ਜਰੂਰ ਸ਼ਮੂਲੀਅਤ ਕਰਨਗੇ।ਇਸ ਨਗਰ ਕੀਰਤਨ ਨੂੰ ਵਿਸ਼ਾਲ ਰੂਪ ਦੇਣ ਲਈ ਪ੍ਰਬੰਧਕ ਕਮੇਟੀ ਅਤੇ ਸਿੰਘ ਸਭਾਵਾਂ ਦੇ ਨੁਮਾਇੰਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਕੁਲਜੀਤ ਸਿੰਘ ਚਾਵਲਾ, ਦਵਿੰਦਰ ਸਿੰਘ ਰਿਆਤ, ਗੁਰਜੀਤ ਸਿੰਘ ਟੱਕਰ, ਦਵਿੰਦਰ ਸਿੰਘ ਸੈਂਟਰਲ ਟਾਊਨ, ਸੁਖਵਿੰਦਰ ਸਿੰਘ ਲਾਡੋਵਾਲੀ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਬਰਿੰਦਰ ਸਿੰਘ, ਗੁਰਦੇਵ ਸਿੰਘ, ਹਰਮਨਜੋਤ ਸਿੰਘ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।