Home Religious ਜਲੰਧਰ: 3 ਦਸੰਬਰ ਨੂੰ ਗੁ. ਦੀਵਾਨ ਅਸਥਾਨ ਵਿਖੇ ਹੋਣਗੇ ਗੁਰਮਤਿ ਸਮਾਗਮ Religious ਜਲੰਧਰ: 3 ਦਸੰਬਰ ਨੂੰ ਗੁ. ਦੀਵਾਨ ਅਸਥਾਨ ਵਿਖੇ ਹੋਣਗੇ ਗੁਰਮਤਿ ਸਮਾਗਮ By News Desk - November 30, 2025 Facebook Twitter Pinterest WhatsApp Email Print Telegram ਭਾਈ ਅਨੰਤਵੀਰ ਸਿੰਘ ਯੂ ਐਸ ਏ ਵਾਲੇ ਭਰਨਗੇ ਹਾਜਰੀ ਬਿਊਰੋ (ਗੋਲਮਾਲ ਨਿਊਜ਼) : ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ ਕੀਰਤਨ ਸਮਾਗਮ 3 ਦਸੰਬਰ ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਹਨ। ਜਿਸ ਵਿਚ ਭਾਈ ਅਨੰਤਵੀਰ ਸਿੰਘ ਯੂਐਸਏ ਵਾਲੇ ਅਤੇ ਭਾਈ ਜਸਪਾਲ ਸਿੰਘ ਅਖੰਡ ਕੀਰਤਨੀ ਜੱਥਾ ਜਲੰਧਰ ਵਾਲੇ ਕੀਰਤਨ ਦੀ ਹਾਜਰੀ ਭਰਕੇ ਸੰਗਤਾ ਨੂੰ ਨਿਹਾਲ ਕਰਨਗੇ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਨਿਰਮਲ ਸਿੰਘ ਬੇਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਗੁਰਦਵਾਰਾ ਦੀਵਾਨ ਅਸਥਾਨ ਵਿਖੇ ਹਰ ਐਤਵਾਰ ਚੌਪਹਿਰਾ ਸਮਾਗਮ ਕਰਵਾਏ ਜਾਂਦੇ ਹਨ ਜਿਨ੍ਹਾਂ ਵਿਚ ਸੈਂਕੜੇ ਸੰਗਤਾਂ ਗੁਰਬਾਣੀ ਦੇ ਜਾਪ ਕਰਕੇ ਜੀਵਨ ਸਫਲਾ ਕਰ ਰਹੀਆਂ ਹਨ। ਪ੍ਰਬੰਧਕਾਂ ਨੇ ਸੰਗਤਾਂ ਨੂੰ ਸਮਾਗਮ ਵਿਚ ਪ੍ਰੀਵਾਰਾਂ ਸਹਿਤ ਸ਼ਾਮਿਲ ਹੋਣ ਦੀ ਬੇਨਤੀ ਕਰਦਿਆਂ ਕਿਹਾ ਕਿ ਸੰਗਤਾਂ ਦੇ ਅਥਾਹ ਸਹਿਯੋਗ ਨਾਲ ਹੀ ਇੰਨੇ ਵੱਡੇ ਉਪਰਾਲੇ ਨੇਪਰੇ ਚੱੜਦੇ ਹਨ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਤੇਜਵੀਰ ਸਿੰਘ ਬਾਂਸਲ, ਪ੍ਰੀਤਮ ਸਿੰਘ ਅਰੋੜਾ, ਸਰਬਜੀਤ ਸਿੰਘ ਬੇਦੀ, ਬਾਵਾ ਗਾਬਾ, ਕੰਵਲਜੀਤ ਸਿੰਘ, ਭਾਈ ਤਲਵਿੰਦਰ ਸਿੰਘ, ਭਾਈ ਅਸ਼ੋਕ ਸਿੰਘ, ਪਰਮਿੰਦਰ ਸਿੰਘ ਸੋਨੂੰ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਜਸਦੀਪ ਸਿੰਘ, ਭਵਰਾਜ ਸਿੰਘ, ਪ੍ਰਭਗੁਣ ਸਿੰਘ, ਅਰਸ਼ਦੀਪ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਹਰਮਨ ਮੱਕੜ, ਗਗਨ ਸਿੰਘ, ਦਿਮੰਤਜੀਤ ਸਿੰਘ, ਕਰਨ ਸਿੰਘ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।