Home Punjab ਜਲੰਧਰ: ਪਰਮਜੀਤ ਰੰਗਪੁਰੀ, ਮਨਦੀਪ ਸ਼ਰਮਾ, ਰਾਜੇਸ਼ ਯੋਗੀ ਤੇ ਪੁਨੀਤ ਸਹਿਗਲ ਦੀ ਪੰਜਾਬ...

ਜਲੰਧਰ: ਪਰਮਜੀਤ ਰੰਗਪੁਰੀ, ਮਨਦੀਪ ਸ਼ਰਮਾ, ਰਾਜੇਸ਼ ਯੋਗੀ ਤੇ ਪੁਨੀਤ ਸਹਿਗਲ ਦੀ ਪੰਜਾਬ ਪ੍ਰੈਸ ਕਲੱਬ ਚੋਣਾ ਵਿਚ ਸ਼ਾਨਦਾਰ ਜਿੱਤ, ਜਸਪ੍ਰੀਤ ਬਣੇ ਪ੍ਰਧਾਨ, ਪੜ੍ਹੋ ਤੇ ਦੇਖੋ

ਬਿਊਰੋ (ਗੋਲਮਾਲ ਨਿਊਜ਼): ਪੰਜਾਬ ਪ੍ਰੈਸ ਕਲੱਬ ਦੀਆਂ ਚੋਣਾਂ ਸੋਮਵਾਰ ਨੂੰ ਸ਼ਾਂਤੀ ਨਾਲ ਪੁਰੀਆਂ ਹੋਈਆਂ ਜਿਸ ਚ’ ਪਰਮਜੀਤ ਰੰਗਪੁਰੀ, ਮਨਦੀਪ ਸ਼ਰਮਾ, ਰਾਜੇਸ਼ ਯੋਗੀ ਤੇ ਪੁਨੀਤ ਸਹਿਗਲ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ. ਜਸਪ੍ਰੀਤ ਸਿੰਘ ਪ੍ਰਧਾਨ ਵਜੋਂ ਚੁਣੇ ਗਏ. ਜੇਤੂਆਂ ਨੂੰ ਚੋਣ ਅਧਿਕਾਰੀਆਂ ਕੁਲਦੀਪ ਸਿੰਘ ਬੇਦੀ, ਡਾ. ਲਖਵਿੰਦਰ ਜੌਹਲ.ਤੇ ਡਾ. ਕਮਲੇਸ਼ ਦੁੱਗਲ ਅਤੇ ਸਾਬਕਾ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਮੌਜੂਦਗੀ ‘ਚ ਪ੍ਰਮਾਣ ਪੱਤਰ ਦਿੱਤੇ ਗਏ.ਜਸਪ੍ਰੀਤ ਸਿੰਘ ਸੈਣੀ ਨੇ ਹੋਈਆਂ ਚੋਣਾਂ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਨੂੰ 306 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਕਲੱਬ ਦੇ ਪ੍ਰਧਾਨ ਦੀ ਚੋਣ ਜਿੱਤੀ। ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੂੰ ਕੁੱਲ ਪੋਲ ਹੋਈਆਂ 441 ਵੋਟਾਂ ਵਿਚੋਂ 348 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਦੋਵੇਂ ਉਮੀਦਵਾਰ ਜਤਿੰਦਰ ਸ਼ਰਮਾ ਨੂੰ 42 ਤੇ ਐਸ. ਕੇ. ਸਕਸੈਨਾ ਨੂੰ 35 ਵੋਟਾਂ ਹੀ ਮਿਲੀਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ 61 ਵੋਟਾਂ ਰੱਦ ਹੋਈਆਂ। 3 ਉਮੀਦਵਾਰ ਸ਼ਿਵ ਸ਼ਰਮਾ (ਖ਼ਜ਼ਾਨਚੀ), ਰਾਜੇਸ਼ ਥਾਪਾ (ਸੀਨੀਅਰ ਮੀਤ ਪ੍ਰਧਾਨ) ਤੇ ਤੇਜਿੰਦਰ ਕੌਰ ਥਿੰਦ (ਮੀਤ ਪ੍ਰਧਾਨ) ਪਹਿਲਾਂ ਹੀ ਨਿਰਵਿਰੋਧ ਚੋਣ ਜਿੱਤ ਚੁੱਕੇ ਹਨ, ਜਦਕਿ ਪ੍ਰਧਾਨ ਸਮੇਤ 6 ਅਹੁਦਿਆਂ ਲਈ ਹੋਈਆਂ ਚੋਣਾਂ ‘ਚ ਪੁਨੀਤ ਸਹਿਗਲ ਜਨਰਲ ਸਕੱਤਰ, ਮਨਦੀਪ ਸ਼ਰਮਾ ਤੇ ਪਰਮਜੀਤ ਸਿੰਘ ਰੰਗਪੁਰੀ ਮੀਤ ਪ੍ਰਧਾਨ, ਰਾਜੇਸ਼ ਯੋਗੀ ਸਕੱਤਰ ਤੇ ਸੁਕਰਾਂਤ ਸੰਯੁਕਤ ਸਕੱਤਰ ਚੁਣੇ ਗਏ। ਨਵੇਂ ਬਣੇ ਜਨਰਲ ਸਕੱਤਰ ਪੁਨੀਤ ਸਹਿਗਲ ਨੂੰ 348 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜਤਿੰਦਰ ਸ਼ਰਮਾ ਨੂੰ 77 ਵੋਟਾਂ ਮਿਲੀਆਂ। ਇਸੇ ਤਰ੍ਹਾਂ ਮੀਤ ਪ੍ਰਧਾਨ ਚੁਣੇ ਗਏ ਮਨਦੀਪ ਸ਼ਰਮਾ ਨੂੰ 319 ਤੇ ਪਰਮਜੀਤ ਸਿੰਘ ਨੂੰ 285 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਨੂੰ 77, ਸਕੱਤਰ ਚੁਣੇ ਗਏ ਰਾਜੇਸ਼ ਸ਼ਰਮਾ ਯੋਗੀ ਨੂੰ 363 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਅਮਰਜੀਤ ਨੂੰ 61 ਵੋਟਾਂ ਮਿਲਿਆਂ। ਇਸੇ ਤਰ੍ਹਾਂ ਸੰਯੁਕਤ ਸਕੱਤਰ ਚੁਣੇ ਗਏ ਸੁਕਰਾਂਤ ਨੂੰ 305 ਵੋਟਾਂ ਪਈਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਨਰਿੰਦਰ ਗੁਪਤਾ ਨੂੰ 120 ਵੋਟਾਂ ਮਿਲੀਆਂ।