Home Punjab ਜਲੰਧਰ: 2 ਜਨਵਰੀ ਦੇ ਨਗਰ ਕੀਰਤਨ ਵਿਚ ਸ਼ਾਮਿਲ ਹੋਣਗੇ ਦਲ ਪੰਥ ਦੇ...

ਜਲੰਧਰ: 2 ਜਨਵਰੀ ਦੇ ਨਗਰ ਕੀਰਤਨ ਵਿਚ ਸ਼ਾਮਿਲ ਹੋਣਗੇ ਦਲ ਪੰਥ ਦੇ ਸਿਰਮੌਰ ਜਥੇਦਾਰ, ਸਰਬੰਸਦਾਨੀ ਸਾਹਿਬ ਦੇ ਪ੍ਰਕਾਸ਼ ਦਿਹਾੜੇ ਤੇ ਸਜੇਗਾ ਮੁੱਖ ਨਗਰ ਕੀਰਤਨ, ਪੜ੍ਹੋ ਤੇ ਦੇਖੋ

ਬਿਊਰੋ (ਗੋਲਮਾਲ ਨਿਊਜ਼) : ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਸੇਵਾ ਸੋਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸਾਧ ਸੰਗਤ ਜੀ ਦੇ ਸਹਿਯੋਗ ਨਾਲ ਧੰਨ ਧੰਨ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਦਿਨ ਸ਼ੁਕਰਵਾਰ ਨੂੰ ਪੁਰਾਤਨ ਰੂਟ ਤੇ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਵਿਚ ਦਲ ਪੰਥ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰਬੰਧਕ ਕਮੇਟੀ ਅਤੇ ਸਿੰਘ ਸਭਾਵਾਂ ਦੇ ਨੁਮਾਇੰਦੇਆਂ ਨੇ ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦੱਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਜੀ 96 ਕਰੋੜੀ, ਜਥੇਦਾਰ ਬਾਬਾ ਨਾਗਰ ਸਿੰਘ ਜੀ ਹਰੀਆਂ ਬੇਲਾ ਬੁੱਢਾ ਦੱਲ, ਬਾਬਾ ਰਘਬੀਰ ਸਿੰਘ ਜੀ ਖਿਆਲੇ ਵਾਲੇ, ਜਥੇਦਾਰ ਦਵਿੰਦਰ ਸਿੰਘ ਜੀ ਕਪੂਰਥਲਾ ਵਾਲੇ, ਬਾਬਾ ਭਵਨਜੀਤ ਸਿੰਘ ਜੀ ਅਤੇ ਬਾਬਾ ਬਲਜੀਤ ਸਿੰਘ ਜੀ ਮਿਸਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ 2 ਜਨਵਰੀ ਦੇ ਮੁੱਖ ਨਗਰ ਕੀਰਤਨ ਵਿਚ ਦਲ ਪੰਥ ਨਾਲ ਸ਼ਮੂਲੀਅਤ ਲਈ ਸੱਦਾ ਪੱਤਰ ਦਿਤੇ। ਸਾਰੇ ਸਨਮਾਨ ਯੋਗ ਜਥੇਦਾਰਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋ ਕੇ ਸੰਗਤਾਂ ਦੇ ਦਰਸ਼ਨ ਕਰਕੇ ਬਾਜਾਂ ਵਾਲੇ ਸਾਹਿਬ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਣ ਦਾ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਹ ਆਪਣੇ ਦਲ ਬਲ ਨਾਲ ਇਸ ਨਗਰ ਕੀਰਤਨ ਵਿਚ ਜਰੂਰ ਸ਼ਮੂਲੀਅਤ ਕਰਨਗੇ। ਇਸ ਨਗਰ ਕੀਰਤਨ ਨੂੰ ਵਿਸ਼ਾਲ ਰੂਪ ਦੇਣ ਲਈ ਪ੍ਰਬੰਧਕ ਕਮੇਟੀ ਅਤੇ ਸਿੰਘ ਸਭਾਵਾਂ ਦੇ ਨੁਮਾਇੰਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ, ਕੁਲਜੀਤ ਸਿੰਘ ਚਾਵਲਾ, ਮਹੇਸ਼ਇੰਦਰ ਸਿੰਘ ਧਾਮੀ, ਗੁਰਜੀਤ ਸਿੰਘ ਟੱਕਰ, ਤੇਜਬੀਰ ਸਿੰਘ ਬਾਂਸਲ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।