Home Religious ਜਲੰਧਰ: ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ, ਬਾਬਾ ਸੇਵਾ ਸਿੰਘ ਜੀ... Religious ਜਲੰਧਰ: ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ 2 ਜਨਵਰੀ ਦੇ ਨਗਰ ਕੀਰਤਨ ਵਿਚ ਹੋਣਗੇ ਸ਼ਾਮਿਲ By News Desk - December 31, 2025 Facebook Twitter Pinterest WhatsApp Email Print Telegram ਦੱਲ ਪੰਥ, ਗਤਕਾ ਅਖਾੜੇ ਅਤੇ ਨਰ ਸਿੰਘਾ ਦੀ ਗੂੰਜ ਵਿਚ ਆਰੰਭ ਹੋਵੇਗਾ ਮੁੱਖ ਨਗਰ ਕੀਰਤਨ ਬਿਊਰੋ (ਗੋਲਮਾਲ ਨਿਊਜ਼) : ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਦਲ ਪੰਥ, ਗਤਕਾ ਅਖਾੜੇ ਅਤੇ ਨਰ ਸਿੰਘਾ ਦੀ ਗੂੰਜ ਵਿਚ ਆਰੰਭ ਹੋਵੇਗਾ। ਇਸ ਸੰਬੰਧੀ ਸਿੰਘ ਸਭਾਵਾਂ, ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਨੁਮਾਇੰਦੇਆਂ ਨੇ ਦੱਸਿਆ ਕਿ ਇਸ ਮੁੱਖ ਨਗਰ ਕੀਰਤਨ ਵਿਚ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ ਅੰਸ਼ ਬੰਸ ਬਾਬਾ ਬਿਧੀ ਚੰਦ ਜੀ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ਅਤੇ ਦਲ ਪੰਥ ਦੇ ਸਿਰਮੌਰ ਜਥੇਦਾਰ ਆਪਣੇ ਜੱਥਿਆਂ ਨਾਲ 2 ਜਨਵਰੀ ਦੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨਗੇ। ਪਾਲਕੀ ਸਾਹਿਬ ਦੇ ਪਿੱਛੇ ਵੱਖ ਵੱਖ ਕੀਰਤਨੀ ਜੱਥੇ ਹਾਜਰੀ ਭਰਨਗੇ। ਜਿਨ੍ਹਾਂ ਵਿਚ ਭਾਈ ਸਾਹਿਬ ਭਾਈ ਜਸਪਾਲ ਸਿੰਘ ਜੀ ਭਾਈ ਮਨੀ ਸਿੰਘ ਜੀ ਸੇਵਾ ਸੋਸਾਇਟੀ, ਭਾਈ ਪ੍ਰਿੰਸਪਾਲ ਸਿੰਘ ਜੀ ਪੰਜਾਬ ਪੁਲਿਸ, ਭਾਈ ਸੰਦੀਪ ਸਿੰਘ ਮਹਿਮਾਂ ਦਾ ਕਵੀਸ਼ਰੀ ਜੱਥਾ ਅਤੇ ਭਾਈ ਗੁਰਸੰਜਮ ਸਿੰਘ ਜੀ ਅਖੰਡ ਕੀਰਤਨੀ ਜੱਥੇ ਵਾਲੇ ਸੰਗਤਾਂ ਨੂੰ ਸੰਗਤੀ ਰੂਪ ਵਿਚ ਗੁਰਬਾਣੀ ਕੀਰਤਨ ਨਾਲ ਜੋੜਨਗੇ। ਨਗਰ ਕੀਰਤਨ ਦੇ ਸਾਰੇ ਰੂਟ ਤੇ ਪਾਲਕੀ ਸਾਹਿਬ ਜੀ ਅੱਗੇ ਨਰ ਸਿੰਘਾਂ ਵਜਾਉਣ ਦੀ ਸੇਵਾ ਭਾਈ ਜਸਮੀਤ ਸਿੰਘ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲੇ ਉਚੇਚੇ ਤੋਰ ਤੇ ਨਿਭਾਉਣਗੇ। ਇਸ ਮੌਕੇ ਮੋਹਿੰਦਰਜੀਤ ਸਿੰਘ ਮਾਡਲ ਟਾਊਨ, ਗੁਰਬਖ਼ਸ਼ ਸਿੰਘ ਜੁਨੇਜਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਇਕਬਾਲ ਸਿੰਘ ਢੀਂਡਸਾ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ, ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਜਸਬੀਰ ਸਿੰਘ ਰੰਧਾਵਾ ਡਿਫੈਂਸ ਕਲੋਨੀ, ਦਵਿੰਦਰ ਸਿੰਘ ਰਿਆਤ, ਕੰਵਲਜੀਤ ਸਿੰਘ ਟੋਨੀ, ਗੁਰਿੰਦਰ ਸਿੰਘ ਮਝੈਲ, ਨਿਰਮਲ ਸਿੰਘ ਬੇਦੀ, ਕੁਲਜੀਤ ਸਿੰਘ ਚਾਵਲਾ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ ਸੈਂਟਰਲ ਟਾਊਨ, ਚਰਨਜੀਤ ਸਿੰਘ ਮਿੰਟਾ, ਹਰਜੀਤ ਸਿੰਘ ਬਾਬਾ, ਗੁਰਜੀਤ ਸਿੰਘ ਟੱਕਰ, ਦਿਲਬਾਗ ਸਿੰਘ ਸੁਲਤਾਨਪੁਰ ਲੋਧੀ, ਬਲਜੀਤ ਸਿੰਘ ਮਿਸਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ, ਪਰਮਜੀਤ ਸਿੰਘ ਬਬਲਾ, ਤੇਜਬੀਰ ਸਿੰਘ ਬਾਂਸਲ, ਬਾਵਾ ਗਾਬਾ, ਨਵਦੀਪ ਸਿੰਘ ਗੁਲਾਟੀ, ਅਕਸ਼ੈ ਗੁਪਤਾ, ਇਸ਼ੂ ਕਾਲੜਾ, ਪਲਵਿੰਦਰ ਸਿੰਘ, ਗੱਗੀ ਰੇਣੂ, ਪਰਮਿੰਦਰ ਸਿੰਘ ਸੋਨੂੰ, ਗੁਰਨੀਤ ਸਿੰਘ, ਹਰਮਨ ਸਿੰਘ ਮੱਕੜ, ਅਨਮੋਲ ਸਿੰਘ, ਭਵਰਾਜ ਸਿੰਘ, ਭਾਵਜੋਤ ਸਿੰਘ, ਜਸਦੀਪ ਸਿੰਘ, ਪ੍ਰਭਗੁਣ ਸਿੰਘ, ਹਰਪ੍ਰੀਤ ਸਿੰਘ, ਪ੍ਰਭਗੁਣ ਸਿੰਘ, ਹਰਮਨ ਮੱਕੜ, ਦਿਮੰਤਜੀਤ ਸਿੰਘ, ਅਜਮੇਰ ਸਿੰਘ, ਗਗਨ ਸਿੰਘ, ਅਰਸ਼ਦੀਪ ਸਿੰਘ, ਦਿਸ਼ਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਸਹਿਜ ਪ੍ਰੀਤ ਸਿੰਘ, ਮਨਕੀਰਤ ਸਿੰਘ, ਪੰਥਪ੍ਰੀਤ ਸਿੰਘ, ਹਰਮਨਜੋਤ ਸਿੰਘ, ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।