






ਬਿਊਰੋ (ਗੋਲਮਾਲ ਨਿਊਜ਼) : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਚੁਪਹਿਰਾ ਸਮਾਗਮ ਦੋਆਬੇ ਦੇ ਕੇਂਦਰੀ ਅਸਥਾਨ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਏ ਗਏ। ਜਪ ਜੀ ਸਾਹਿਬ, ਚੌਪਾਈ ਸਾਹਿਬ, ਸਲੋਕ ਮਹੱਲਾ ਨੋਵਾਂ ਅਤੇ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿਚ ਪਾਠਾਂ ਉਪਰੰਤ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਹਜੂਰੀ ਰਾਗੀ ਸੁਖਵਿੰਦਰ ਸਿੰਘ ਤਲਵਿੰਦਰ ਸਿੰਘ ਨੇ ਸੰਗਤਾਂ ਨੂੰ ਨਿਹਾਲ ਕੀਤਾ।
ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦਸਮੇ ਪਾਤਿਸ਼ਾਹ ਦੇ ਬਖਸ਼ੇ ਹੁਕਮ ਅਨੁਸਾਰ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਬੇਨਤੀ ਕੀਤੀ। ਪ੍ਰਬੰਧਕਾਂ ਨੇ ਸੰਗਤਾਂ ਨੂੰ ਸਹਿਜ ਪਾਠ ਕਰਣ ਅਤੇ ਆਪਣੇ ਬੱਚਿਆਂ ਨੂੰ ਗੁਰੂ ਘਰਾਂ ਦੀਆਂ ਸੇਵਾਵਾਂ ਨਾਲ ਜੋੜਨ ਦੀ ਪੁਰਜ਼ੋਰ ਅਪੀਲ ਕੀਤੀ। ਗੁਰੂ ਕੇ ਅਤੁਟ ਲੰਗਰ, ਦੁੱਧ ਮਿਠਾਈਆਂ ਆਦਿ ਦੇ ਲੰਗਰ ਵਰਤਾਉਣ ਦੀ ਸੇਵਾ ਨੌਜਵਾਨ ਸਭਾ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਕੀਤੀ ਗਈ। ਸਮਾਪਤੀ ਤੇ ਆਤਿਸ਼ਬਾਜੀ ਵੀ ਕੀਤੀ ਗਈ। ਇਸ ਮੌਕੇ ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਤੇਜਬੀਰ ਸਿੰਘ ਬਾਂਸਲ, ਹਰਮੋਹਿੰਦਰ ਸਿੰਘ, ਸਰਬਜੀਤ ਸਿੰਘ, ਗੁਰਸੇਵਕ ਸਿੰਘ, ਡੀ ਪੀ ਸਿੰਘ ਵੱਧਵਾ, ਬੀਬੀ ਤੇਜਿੰਦਰ ਕੌਰ, ਪ੍ਰਮਿੰਦਰ ਕੌਰ, ਜਸਬੀਰ ਕੌਰ, ਅਵਿਨਾਸ਼ ਕੌਰ, ਹਰਮਨਜੋਤ ਸਿੰਘ, ਜਸਵਿੰਦਰ ਕੌਰ ਗਾਖ਼ਲ, ਗੁਰਨੀਤ ਸਿੰਘ, ਅਨਮੋਲ ਸਿੰਘ, ਜਸਦੀਪ ਸਿੰਘ, ਭਵਰਾਜ ਸਿੰਘ, ਭਵਜੋਤ ਸਿੰਘ, ਹਰਪ੍ਰੀਤ ਸਿੰਘ, ਗਗਨ ਸਿੰਘ, ਹਰਮਨ ਮੱਕੜ, ਜਸਬੀਰ ਸਿੰਘ, ਅਜਮੇਰ ਸਿੰਘ ਆਦਿ ਹਾਜਿਰ ਸਨ।