Home Religious ਜਲੰਧਰ: ਗੁਰਦੁਆਰਾ ਦੀਵਾਨ ਅਸਥਾਨ ਵਿਖੇ ਚੁਪਿਹਰਾ ਸਮਾਗਮ ਨੂੰ 2 ਸਾਲ ਹੋਏ ਸੰਪੂਰਨ,...

ਜਲੰਧਰ: ਗੁਰਦੁਆਰਾ ਦੀਵਾਨ ਅਸਥਾਨ ਵਿਖੇ ਚੁਪਿਹਰਾ ਸਮਾਗਮ ਨੂੰ 2 ਸਾਲ ਹੋਏ ਸੰਪੂਰਨ, ਹਰ ਐਤਵਾਰ ਨਿਰੰਤਰ ਜਾਰੀ ਹੈ ਇਹ ਸਮਾਗਮ – ਪ੍ਰਬੰਧਕ

ਬਿਊਰੋ (ਗੋਲਮਾਲ ਨਿਊਜ਼) : ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸੰਗਤੀ ਰੂਪ ਵਿਚ ਜਾਪ ਕਰਕੇ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਚੁਪਹਿਰਾ ਸਮਾਗਮ ਨਿਰੰਤਰ ਜਾਰੀ ਹਨ। 18 ਫਰਵਰੀ 2024 ਨੂੰ ਇਸ ਅਸਥਾਨ ਤੇ ਆਰੰਭ ਹੋਏ ਚੁਪਿਹਰਾ ਸਮਾਗਮ ਨੂੰ ਅੱਜ 2 ਸਾਲ ਸੰਪੂਰਨ ਹੋਏ। ਦੂਰੋਂ ਨੇੜਿਓਂ ਆਈਆਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਇਸ ਸਮਾਗਮ ਵਿੱਚ ਹਾਜਰੀ ਭਰੀ ਅਤੇ ਇਲਾਹੀ ਗੁਰਬਾਣੀ ਦੇ ਜਾਪ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬਾਨ ਵਲੋਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਅਤੇ ਸਹਿਜ ਪਾਠ ਕਰਣ ਦੀ ਪ੍ਰੇਰਨਾ ਦਿੱਤੀ। ਚਾਹ, ਛਬੀਲ, ਮਠਿਆਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਲੰਗਰ ਵਰਤਾਉਣ ਅਤੇ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧਾਂ ਦੀ ਸੇਵਾ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਮੈਂਬਰਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਤੇਜਬੀਰ ਸਿੰਘ ਬਾਂਸਲ, ਗੁਰਸੇਵਕ ਸਿੰਘ ਸਰਬਜੀਤ ਸਿੰਘ, ਨਿਰਮਲ ਸਿੰਘ ਬੇਦੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਪ੍ਰੀਤਮ ਸਿੰਘ ਅਰੋੜਾ, ਡੀ ਪੀ ਸਿੰਘ ਵਧਵਾ, ਪ੍ਰਮਿੰਦਰ ਸਿੰਘ ਸੋਨੂੰ, ਗੁਰਨੀਤ ਸਿੰਘ, ਅਨਮੋਲ ਸਿੰਘ, ਹਰਮਨਜੋਤ ਸਿੰਘ, ਭਵਜੋਤ ਸਿੰਘ, ਜਸਦੀਪ ਸਿੰਘ, ਜਸਬੀਰ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਪ੍ਰਭਜੋਤ ਸਿੰਘ, ਰਵਿੰਦਰ ਸੇਠੀ, ਭਾਵਰਾਜ ਸਿੰਘ, ਦੀਮੰਤ ਸਿੰਘ ਆਦਿ ਸ਼ਾਮਿਲ ਸਨ।