






ਬਿਊਰੋ -ਵਾਰਡ ਨੰ. 35 ‘ਚ ਪੈਂਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ ‘ਚ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਤੇ ਕੌਂਸਲਰ ਹੈਪੀ ਨੇ ਅੱਜ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਗੁਰੂ ਗੋਬਿੰਦ ਸਿੰਘ ਨਗਰ ਵੈਲਫੇਅਰ ਸੁਸਾਇਟੀ ਗਲੀ ਨੰਬਰ 4 ਦੇ ਪ੍ਰਧਾਨ ਮਹਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਢੀਂਗਰਾ ਵੀ ਮੌਜੂਦ ਰਹੇ। ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਥਿਆੜਾ ਨੇ ਕਿਹਾ ਕਿ ਵਾਰਡ ਨੰਬਰ 35 ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਕੌਂਸਲਰ ਹਰਸ਼ਰਨ ਕੌਰ ਹੈਪੀ ਨੇ ਕਿਹਾ ਕਿ 71 ਲੱਖ ਰੁਪਏ ਦੀ ਲਾਗਤ ਨਾਲ ਗੁਰੂ ਗੋਬਿੰਦ ਸਿੰਘ ਨਗਰ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਕੀਤੇ ਜਾਣਗੇ। ਇਲਾਕੇ ਅੰਦਰ ਇੰਟਰਲਾਕਿੰਗ ਟਾਈਲਾਂ ਲੱਗਣ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਤੇ ਬਹੁਤ ਜਲਦ ਹੀ ਇਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ। ਇਸ ਮੌਕੇ ਰਾਜਵਿੰਦਰ ਕੌਰ ਥਿਆੜਾ ਦੇ ਵਾਰਡ ਵਿਚ ਆਉਣ ‘ਤੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਵੱਲੋਂ ਉਨ੍ਹਾਂ ਨੂੰ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ, ਸੁਰਿੰਦਰ ਸਿੰਘ ਢੀਂਗਰਾ, ਕੌਂਸਲਰ ਹਰਸ਼ਰਨ ਕੌਰ ਹੈਪੀ, ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਸਮੇਤ ਇਲਾਕੇ ਦੀ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।









