Home Sports ਜਲੰਧਰ : ਖੇਡ ਪ੍ਰਮੋਟਰ ਸੁਰਿੰਦਰ ਭਾਪਾ ਦਾ ਭੁਲੱਥ ਹਾਕੀ ਕੱਪ ‘ਚ ਵਿਸ਼ੇਸ਼... Sports ਜਲੰਧਰ : ਖੇਡ ਪ੍ਰਮੋਟਰ ਸੁਰਿੰਦਰ ਭਾਪਾ ਦਾ ਭੁਲੱਥ ਹਾਕੀ ਕੱਪ ‘ਚ ਵਿਸ਼ੇਸ਼ ਸਨਮਾਨ By News Desk - March 22, 2026 Facebook Twitter Pinterest WhatsApp Email Print Telegram ਹਾਕੀ ਦੇ ਵਿਕਾਸ ਲਈ ਸ਼ਲਾਘਾਯੋਗ ਉਪਰਾਲਾ ਹੈ ਭੁਲੱਥ ਹਾਕੀ ਕੱਪ-ਸੁਰਿੰਦਰ ਭਾਪਾ ਬਿਊਰੋ (ਗੋਲਮਾਲ ਨਿਊਜ਼) : ਸਵ. ਅਵਤਾਰ ਸਿੰਘ ਬੱਲ ਨੂੰ ਸਮਰਪਿਤ ਭੁਲੱਥ ਹਾਕੀ ਕੱਪ 2026 ਜਲੰਧਰ ਦੇ ਬਲਟਰਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਮੋਹਨਜੀਤ ਸਿੰਘ ਬਲ, ਗੁਰਜੀਤ ਸਿੰਘ ਭੱਟੀ, ਹਰਜੀਤ ਸਿੰਘ ਸੰਧੂ ਅਤੇ ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਅਤੇ ਬਲ ਇਨਕਾਰਪੋਰੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿਚ ਅੱਜ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਟੂਰਨਾਮੈਂਟ ਵਿਚ ਸ਼ਿਰਕਤ ਕਰਦਿਆਂ ਸੁਰਿੰਦਰ ਭਾਪਾ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ। ਇਸ ਮੌਕੇ ਸੁਰਿੰਦਰ ਭਾਪਾ ਨੇ ਕਿਹਾ ਕਿ ਬਲ ਇਨਕਾਰਪੋਰੇਸ਼ਨ ਦੇ ਸਹਿਯੋਗ ਨਾਲ ਪ੍ਰਬੰਧਕਾਂ ਵੱਲੋਂ ਕਰਵਾਇਆ ਜਾ ਰਿਹਾ ਇਹ ਭੁਲੱਥ ਹਾਕੀ ਕੱਪ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਤਰ੍ਹਾਂ ਦੇ ਟੂਰਨਾਮੈਂਟਾਂ ਨਾਲ ਜਿਥੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਵਧੀਆ ਮੌਕਾ ਮਿਲਦਾ ਹੈ ਉੱਥੇ ਪੰਜਾਬ ਦੇ ਨੌਜਵਾਨ ਖੇਡਾਂ ਪ੍ਰਤੀ ਉਤਸ਼ਾਹਿਤ ਵੀ ਹੁੰਦੇ ਹਨ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕਾਂ ਵੱਲੋਂ ਸੁਰਿੰਦਰ ਭਾਪਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੋਹਨਜੀਤ ਸਿੰਘ ਬੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਟੂਰਨਾਮੈਂਟ ਨੂੰ ਹੋਰ ਵੀ ਵੱਡੇ ਪੱਧਰ ‘ਤੇ ਕਰਵਾਉਣ ਦੇ ਯਤਨ ਕੀਤੇ ਜਾਣਗੇ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਹਾਕੀ ਨਾਲ ਜੋੜਿਆ ਜਾ ਸਕੇ।