





ਹਾਕੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਸਾਇਟੀ ਨੂੰ ਮਿਲੇਗਾ ਪੂਰਾ ਸਹਿਯੋਗ : ਡੀ.ਸੀ. ਵਰਜੀਤ ਵਾਲੀਆ
ਇਸ ਮੌਕੇ ਉਪਰ ਡੀ.ਸੀ. ਜਲੰਧਰ ਵਰਜੀਤ ਵਾਲੀਆ ਨੇ ਸੁਸਾਇਟੀ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਭਰੋਸਾ ਦਿੱਤਾ ਕਿ ਸੁਸਾਇਟੀ ਵੱਲੋਂ ਕਿਤੇਂਜਾ ਰਹੇ ਹਾਕੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਸਾਇਟੀ ਦੇ ਵਿਸ਼ਾਲ ਤਜਰਬੇ ਦਾ ਲਾਭ, ਪੰਜਾਬ ਸਰਕਾਰ ਵੱਲੋਂ ਅਕਤੂਬਰ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਵੀ ਲਿਆ ਜਾਵੇਗਾ। ਇਸ ਮੀਟਿੰਗ ਦੌਰਾਨ ਸੁਸਾਇਟੀ ਦੇ ਫਾਊਂਡਰ ਮੈਂਬਰ ਅਤੇ ਚੀਫ਼ ਪੀ.ਆਰ.ਓ. ਸਵ. ਗੁਰਵਿੰਦਰ ਸਿੰਘ ‘ਗੁੱਲੂ’ ਬੱਠਲਾ ਨੂੰ ਉਨ੍ਹਾਂ ਦੀ ਬੇਵਕਤੀ ਮੌਤ ‘ਤੇ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।